ਜਲੰਧਰ– ਅੱਜ 49 ਹੋਰ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਨੂੰ ਜਿਨਾਂ ਵਿੱਚ ਸਿਵਲ ਹਸਪਤਾਲ ਤੋਂ 13 , ਬੀ.ਐਸ.ਐਫ.ਹਸਪਤਾਲ ਤੋਂ 9 , ਸਰਕਾਰੀ ਮੈਰੀਟੋਰੀਅਸ ਸਕੂਲ ਦੇ ਕੋਵਿਡ ਕੇਅਰ ਸੈਂਟਰ ਤੋਂ 21 ਨੂੰ ਇਲਾਜ ਉਪਰੰਤ ਅਤੇ 6 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਦਾ ਸਮਾਂ ਪੂਰਾ ਕਰਨ ‘ਤੇ ਛੁੱਟੀ ਦਿੱਤੀ ਗਈ। ਹੁਣ ਤੱਕ ਜਲੰਧਰ ਤੋਂ ਇਲਾਜ ਉਪਰੰਤ 1041 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ ਅਤੇ 581 ਮਰੀਜ਼ਾਂ ਦਾ ਵੱਖ ਵੱਖ ਥਾਵਾਂ ‘ਤੇ ਇਲਾਜ ਚੱਲ ਰਿਹਾ ਹੈ ਅਤੇ 32 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਨਾਂ ਮਰੀਜ਼ਾਂ ਦਾ ਕੋਵਿਡ ਕੇਅਰ ਸੈਂਟਰ ਅਤੇ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ.ਕਸ਼ਮੀਰੀ ਲਾਲ ਅਤੇ ਡਾ.ਜਗਦੀਸ਼ ਕੁਮਾਰ ਦੀ ਅਗਵਾਈ ਵਾਲੀਆਂ ਸਮਰਪਿਤ ਟੀਮਾ ਵਲੋਂ ਇਲਾਜ ਕੀਤਾ ਗਿਆ ਇਲਾਜ ਕੀਤਾ ਗਿਆ। ਇਸੇ ਤਰਾਂ ਛੇ ਮਰੀਜ਼ਾਂ ਵਲੋਂ ਸਿਹਤ ਵਿਭਾਗ ਵਲੋਂ ਹੋਮ ਕੁਆਰੰਟੀਨ ਦੇ ਸਮੇਂ ਦੀ ਨਿਗਰਾਨੀ ਕੀਤੀ ਜਾ ਰਹੀ ਸੀ ਜਿਨਾਂ ਨੇ ਅੱਜ ਸਫ਼ਲਤਾ ਪੂਰਵਕ ਅਪਣਾ ਹੋਮ ਕੁਆਰੰਟੀਨ ਦਾ ਸਮਾਂ ਪੂਰਾ ਕਰ ਲਿਆ ਹੈ। ਛੁੱਟੀ ਮਿਲਣ ਸਮੇਂ ਇਨਾਂ ਮਰੀਜ਼ਾਂ ਵਲੋਂ ਡਾਕਟਰਾਂ, ਨਰਸਿੰਗ ਅਤੇ ਹੋਰ ਸਿਹਤ ਵਰਕਰਾਂ ਵਲੋਂ ਇਲਾਜ ਦੌਰਾਨ ਕੋਵਿਡ ਕੇਅਰ ਸੈਂਟਰ ਅਤੇ ਸਿਵਲ ਹਸਪਤਾਲ ਵਿਖੇ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਉਨਾਂ ਕਿਹਾ ਕਿ ਅਪਣੇ ਆਪ ਨੂੰ ਖ਼ਤਰੇ ਵਿੱਚ ਪਾ ਕੇ ਡਾਕਟਰਾਂ ਅਤੇ ਨਰਸਿੰਗ ਸਟਾਫ਼ ਵਲੋਂ ਉਨਾਂ ਦੀ ਰੋਜ਼ਾਨਾਂ ਸਿਹਤ ਜਾਂਚ ਕੀਤੀ ਜਾਂਦੀ ਸੀ। ਇਸ ਮੌਕੇ ਉਨਾਂ ਵਲੋਂ ਨੋਵਲ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ‘ਤੇ ਤਸਲੀ ਦਾ ਪ੍ਰਗਟਾਵਾ ਕਰਦਿਆਂ ਤਹਿ ਦਿਲੋਂ ਸ਼ਲਾਘਾ ਕੀਤੀ ਗਈ।

Stock Market Updates

Jalandhar News

Leave a Reply

Your email address will not be published. Required fields are marked *