ਚੰਡੀਗੜ੍ਹ -ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਟੀ ਪੁਲਿਸ ਥਾਣਾ ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਏ.ਐਸ.ਆਈ. ਦਵਿੰਦਰ ਕੁਤਕਮਾਰ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਦੀਪਕ ਨਖਵਾਲ ਵਾਸੀ ਕਮੇਟੀ ਬਾਜਾਰ, ਹੁਸ਼ਿਆਰਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸ ਦੀ ਲਾਟਰੀ ਦੀ ਦੁਕਾਨ ਉਤੇ ਕੰਮ ਕਰਦੇ ਕਰਮਚਾਰੀ ਨੂੰ ਪੁਲਿਸ ਹਿਰਾਸਤ ਵਿਚੋਂ ਰਿਹਾ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 4,000 ਰੁਪਏ ਦੀ ਮੰਗ ਕੀਤੀ ਗਈ ਹੈ।

Stock Market Updates

Jalandhar News

Leave a Reply

Your email address will not be published. Required fields are marked *