ਜਲੰਧਰ- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਤਰ ਰਾਸ਼ਟਰੀ ਬਾਲੜੀ ਦਿਵਸ ਨੂੰ ਸਮਰਪਿਤ ” ਮੁਬਾਰਕ ਹੋਵੇ, ਬੇਟੀ ਹੋਈ ਹੈ ” ਸਬੰਧੀ ਸ਼ੁਰੂ ਕੀਤੀ ਗਈ ਨਿਵੇਕਲੀ ਮੁਹਿੰਮ ਅਧੀਨ ਮੇਅਰ ਜਗਦੀਸ਼ ਰਾਜ ਰਾਜਾ ਵੱਲੋਂ ਨਵ ਜਨਮੀਆਂ ਬੇਟੀਆਂ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਰਾਕ ਮੈਂਬਰਾਂ ਨੂੰ ਬੱਚੀਆਂ ਦੇ ਜਨਮ ਦੀ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਮੇਅਰ ਜਗਦੀਸ਼ ਰਾਜ ਰਾਜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਦੀ ਪੈਦਾਇਸ਼ ‘ਤੇ ਪਰਿਵਾਰਕ ਮੈਂਬਰਾਂ ਨੂੰ ਮਾਣ ਮਹਿਸੂਸ ਕਰਨ ਦਾ ਅਹਿਸਾਸ ਕਰਵਾਉਣ ਲਈ ਸ਼ੁਰੂ ਕੀਤੀ ਗਈ ਇਹ ਮੁਹਿੰਮ ਬਹੁਤ ਹੀ ਸ਼ਲਾਘਾ ਯੋਗ ਉਪਰਾਲਾ ਹੈ। ਅੱਜ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਦੇ ਮੋਢੇ ਨਾਲ ਮੋਢਾ ਲਾ ਕੇ ਚੱਲ ਰਹੀਆਂ ਹਨ। ਲੜਕੀਆਂ ਵਲੋਂ ਹਰ ਖੇਤਰ ਵਿੱਚ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੋਹ ਕੇ ਦੇਸ਼ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਜਾ ਰਿਹਾ ਹੈ। ਇਸ ਲਈ ਬੱਚੀਆਂ ਨੂੰ ਕੁੱਖ ਵਿੱਚ ਨਾ ਮਾਰ ਕੇ ਉਨ੍ਹਾਂ ਦਾ ਲੜਕਿਆਂ ਦੇ ਬਰਾਬਰ ਪਾਲਣ ਪੋਸ਼ਣ ਕਰਨਾ ਚਾਹੀਦਾ ਹੈ ਅਤੇ ਲੜਕਿਆਂ ਵਾਂਗ ਸਮਾਨ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੜਕੀਆਂ ਪੈਦਾ ਹੋਣ ‘ਤੇ ਲੜਕਿਆਂ ਵਾਂਗ ਹੀ ਖੁਸ਼ੀਆਂ ਸਾਂਝੀਆਂ ਕੀਤੀਆਂ ਜਾਣ, ਜਿਸ ਨਾਲ ਲੜਕੀਆਂ ਪ੍ਰਤੀ ਸੌੜੀ ਸੋਚ ਦਾ ਅੰਤ ਹੋਵੇਗਾ । ਇਸ ਮੌਕੇ ਅਨੰਦ ਨਗਰ ਆਂਗਨਵਾੜੀ ਸੈਂਟਰ ਮਕਸੂਦਾਂ ਵਿਖੇ 30 ਲੜਕੀਆਂ ਦਾ ਜਨਮ ਦਿਨ ਵੀ ਮਨਾਇਆ ਗਿਆ ਅਤੇ ਮਠਿਆਈ ਅਤੇ ਤੋਹਫੇ ਵੰਡੇ ਗਏ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਨਿਰਦੇਸ਼ਾਂ ‘ਤੇ ਵਿੱਢੀ ਗਈ ਇਸ ਮੁਹਿੰਮ ਨੂੰ ਪੂਰੇ ਜ਼ਿਲ੍ਹੇ ਵਿੱਚ ਚਲਾਇਆ ਜਾ ਰਿਹਾ ਹੈ ਅਤੇ ਇਸ ਮੁਹਿੰਮ ਤਹਿਤ ਨਵ ਜਨਮੀਆਂ ਲੜਕੀਆਂ ਦੇ ਘਰ ਜਾ ਕੇ ਮੁਬਾਰਕਬਾਦ ਦਿੱਤੀ ਜਾ ਰਹੀ ਹੈ। ਇਸ ਮੌਕੇ ਡੀਪੀਓ ਗੁਰਮਿੰਦਰ ਰੰਧਾਵਾ, ਸੀਡੀਪੀਓ ਮਨਪ੍ਰੀਤ ਸਿੰਘ, ਕੌਂਸਲਰ ਜਗਦੀਸ਼ ਦਕੋਹਾ ਅਤੇ ਹੋਰ ਮੌਜੂਦ ਸਨ।

Stock Market Updates

Leave a Reply

Your email address will not be published. Required fields are marked *