ਜਲੰਧਰ- ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਨੌਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਆਨਲਾਈਨ ਅਰਜ਼ੀਆਂ 15 ਦਸੰਬਰ ਤੱਕ ਭਰੀਆਂ ਜਾ ਸਕਦੀਆਂ ਹਨ।ਇਕ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹੇ ਵਿਚਲੇ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ ਵਿਖੇ ਨੌਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ 15 ਦਸੰਬਰ ਤੱਕ ਆਨਲਾਈਨ ਬਿਨੈ ਪੱਤਰ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਕੂਲ ਵਿਚ ਦਾਖਲੇ ਦੇ ਚਾਹਵਾਨ ਵਿਦਿਆਰਥੀਆਂ ਵਧੇਰੇ ਜਾਣਕਾਰੀ ਲਈ ਵੈੱਬਸਾਈਟ www.navodaya.gov.in ਦੇਖ ਸਕਦੇ ਹਨ। ਲੋਕਾਂ ਨੂੰ ਇਸ ਮੌਕੇ ਦੀ ਸਰਬੋਤਮ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਸਹਿ-ਵਿਦਿਅਕ ਸਕੂਲ, ਜਿਨ੍ਹਾਂ ਵਿੱਚੋਂ ਇੱਕ ਜ਼ਿਲ੍ਹੇ ਦੇ ਪਿੰਡ ਤਲਵੰਡੀ ਮਾਧੋ ਵਿੱਚ ਸਿੱਖਿਆ ਦੇ ਰਿਹਾ ਹੈ, ਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੱਲ ਰਹੇ ਹਨ ਅਤੇ ਲੜਕੇ ਤੇ ਲੜਕੀਆਂ ਲਈ ਵੱਖੋ-ਵੱਖਰੀਆਂ ਹੋਸਟਲ ਸਹੂਲਤਾਂ ਨਾਲ ਲੈਸ ਹਨ। ਇਹ ਸਕੂਲ ਵਿਦਿਆਰਥੀਆਂ ਲਈ ਮੁਫ਼ਤ ਸਿੱਖਿਆ, ਬੋਰਡਿੰਗ ਅਤੇ ਰਹਿਣ ਦੀਆਂ ਸਹੂਲਤਾਂ ਮੁਹੱਈਆ ਕਰਦਾ ਹੈ ਅਤੇ ਇਸ ਤੋਂ ਇਲਾਵਾ ਪ੍ਰਵਾਸ ਯੋਜਨਾ ਦੇ ਮਾਧਿਅਮ ਨਾਲ ਵਿਆਪਕ ਸੱਭਿਆਚਾਰਕ ਵਟਾਂਦਰੇ ਰਾਹੀਂ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਂਦਾ ਹੈ।ਉਨ੍ਹਾਂ ਦੱਸਿਆ ਕਿ ਇਹ ਸਕੂਲ ਨਵੋਦਿਆ ਵਿਦਿਆਲਿਆ ਸੰਮਤੀ ਵੱਲੋਂ ਚਲਾਇਆ ਜਾ ਰਿਹਾ ਹੈ, ਜੋ ਕਿ ਅਤਿ ਆਧੁਨਿਕ ਕੰਪਿਊਟਰ ਲੈਬਾਂ ਨਾਲ ਲੈਸ ਹੈ ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਕੰਪਿਊਟਰ ਸਿੱਖਿਆ ਦਿੱਤੀ ਜਾ ਸਕੇ।
Jalandhar News






































