ਕਿਸਾਨਾਂ ਦੇ ਹੌਂਸਲਿਆਂ ਨੂੰ ਦੇਖ ਕੇ ਸਭ ਦੇ ਹੌਂਸਲੇ ਬੁਲੰਦ ਹੋਏ : ਸਿਰਸਾ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਉਤਰ ਪ੍ਰਦੇਸ਼ ਦੇ ਤਕਰੀਬਨ ਅੱਧਾ ਦਰਜਨ ਜ਼ਿਲਿਆਂ ਜਿਨ੍ਹਾਂ ਵਿਚ ਬਰੇਲੀ, ਲਖੀਮਪੁਰ ਅਤੇ ਪੀਲੀਭੀਤ ਵੀ ਸ਼ਾਮਲ ਹੈ ਤੋਂ ਕਿਸਾਨਾਂ ਦਾ ਵੱਡਾ ਜੱਥਾ ਲੈ ਕੇ ਗਾਜੀਪੁਰ ਬਾਰਡਰ ‘ਤੇ ਪਹੁੰਚੇ। ਇਥੇ ਜ਼ਿਕਰਯੋਗ ਹੈ ਕਿ ਉਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਯੂ. ਪੀ. ਪੁਲਸ ਨੇ ਵੱਡੀ ਮੁਹਿੰਮ ਆਰੰਭੀ ਸੀ ਅਤੇ ਕਿਸਾਨਾਂ ਨੂੰ ਧਾਰਾ 107, 116, 149 ਤਹਿਤ ਨੋਟਿਸ ਦੇ ਕੇ 5-5 ਲੱਖ ਰੁਪਏ ਦੀਆਂ ਜਮਾਨਤਾਂ ਕਰਵਾਉਣ ਲਈ ਦਬਾਅ ਪਾਇਆ ਜਾ ਰਿਹਾ ਸੀ। ਇਨ੍ਹਾਂ ਕਿਸਾਨਾਂ ਨੇ ਸ਼੍ਰੀ ਸਿਰਸਾ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ, ਜਿਸ ਮਗਰੋਂ ਸ਼੍ਰੀ ਸਿਰਸਾ ਦਿੱਲੀ ਗੁਰਦੁਆਰਾ ਕਮੇਟੀ ਦਾ ਵਫਦ ਲੈ ਕੇ ਬਰੇਲੀ ਪੁੱਜ ਗਏ ਸੀ। ਇਥੇ ਯੂ. ਪੀ. ਪੁਲਸ ਨੇ ਸ਼੍ਰੀ ਸਿਰਸਾ ਨੂੰ ਹਿਰਾਸਤ ਵਿਚ ਵੀ ਲਿਆ ਸੀ, ਪਰ ਕਿਸਾਨਾਂ ਦੇ ਦਬਾਅ ਅੱਗੇ ਝੁਕਦਿਆਂ ਇਕ ਘੰਟੇ ਵਿਚ ਰਿਹਾਅ ਵੀ ਕਰ ਦਿੱਤਾ ਸੀ। ਸ਼੍ਰੀ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਨੇ ਲਖੀਮਪੁਰ, ਬਰੇਲੀ ਤੇ ਪੀਲੀਭੀਤ ਵਿਚ ਕਿਸਾਨਾਂ ਵਿਚ ਵੱਡਾ ਉਤਸ਼ਾਹ ਦੇਖਿਆ ਤੇ ਕਿਸਾਨਾਂ ਦਾ ਵੱਡਾ ਕਾਫਲਾ ਦਿੱਲੀ ਲਈ ਰਵਾਨਾ ਹੋਇਆ ਸੀ ਜੋ ਗਾਜੀਪੁਰ ਬਾਰਡਰ ‘ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨ 26 ਜਨਵਰੀ ਦੇ ਕਿਸਾਨ ਗਣਤੰਤਰ ਦਿਵਸ ਪਰੇਡ ਵਿਚ ਸ਼ਾਮਲ ਹੋਣਗੇ ਅਤੇ ਕੇਂਦਰ ਸਰਕਾਰ ‘ਤੇ ਤਿੰਨ ਖੇਤੀ ਬਿਲ ਵਾਪਸ ਲੈਣ ਲਈ ਦਬਾਅ ਬਣਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਦੇਸ਼ ਭਰ ਦੇ ਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਕਿਉਂਕਿ ਹੁਣ ਅਜਿਹਾ ਕੋਈ ਸੂਬਾ ਨਹੀਂ ਰਿਹਾ, ਜਿਥੇ ਦੇ ਕਿਸਾਨ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਸੜਕਾਂ ‘ਤੇ ਨਾ ਉਤਰੇ ਹੋਣੇ। ਉਨ੍ਹਾਂ ਕਿਹਾ ਕਿ ਇਹ ਤਿੰਨ ਖੇਤੀ ਕਾਨੂੰਨ ਕਿਸਾਨਾਂ ਦੀਆਂ ਭਵਿੱਖੀਆਂ ਪੀੜ੍ਹੀਆਂ ਤਬਾਹ ਕਰਨ ਵਾਲੇ ਕਾਨੂੰਨ ਹਨ, ਜਿਨ੍ਹਾਂ ਨੂੰ ਫੌਰੀ ਰੱਦ ਕੀਤਾ ਜਾਣਾ ਚਾਹੀਦਾ ਹੈ।

Crime News

Jalandhar News

नशा मुद्दा- भार्गव कैंप में इस युवक ने किस किस को डाला परेशानी में देखें, Share Video

बस्ती दानिशमंदा श्मशान घाट में तोड़ा पुराना शिव मंदिर विरोध दल बल के साथ पहुंची पुलिस ( Share VIdeo )

Leave a Reply

Your email address will not be published. Required fields are marked *