ਜਲੰਧਰ– ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵਾਂ ਸਾਲ ਸੰਮਤ ੫੫੩ ਦੇ ਆਗਮਨ ਦੀ ਖ਼ੁਸ਼ੀ ਵਿੱਚ ਵਿਸੇਸ਼ ਗੁਰਮਤਿ ਸਮਾਗਮ ਗੁਰਦੁਆਰਾ ਬਸਤੀ ਦਾਨਿਸ਼ਮੰਦਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਭਾਈ ਗੁਰਪ੍ਰੀਤ ਸਿੰਘ ਜੀ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਘਰ ਵਿਚ ਭਾਈ ਸਾਹਿਬ ਗਗਨਦੀਪ ਸਿੰਘ ਜੀ ਨੇ ਅਰਦਾਸ ਕਰਨ ਦੀ ਸੇਵਾ ਨਿਭਾਈ ਪ੍ਧਾਨ ਸੁਖਮਿੰਦਰ ਸਿੰਘ ਰਾਜਪਾਲ ਜੀ ਨੇ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਉਪਰੰਤ ਗੁਰੂ ਦਾ ਅਟੁੱਟ ਲੰਗਰ ਵਰਤਾਇਆ ਗਿਆ। ਇਸ ਮੋਕੇ ਸ਼ਾਮਿਲ ਸੁਖਮਿੰਦਰ ਸਿੰਘ ਰਾਜਪਾਲ, ਪ੍ਰਦੀਪ ਸਿੰਘ, ਸੇਵਾ ਸਿੰਘ, ਵਿਜੇ ਕੁਮਾਰ ਮੀਤਾ, ਰਮਨਦੀਪ ਸਿੰਘ ਹਰਮਨ ਆਸੀਜਾ ਹਰਮਨ ਸਿੰਘ ਜੁਗਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *