ਜਲੰਧਰ– ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਦੇਸ਼ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਪੈਂਦੇ ਹਲਕੇ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉਤੇ ਅਤੇ ਜਨਤਕ ਥਾਵਾਂ ’ਤੇ ਨਹੀਂ ਛੱਡਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਜਲੰਧਰ ਦਿਹਾਤੀ ਇਲਾਕੇ ਅੰਦਰ ਪੁਲਿਸ ਅਧਿਕਾਰੀਆਂ ਨੂੰ ਛੱਡ ਕੇ ਕੋਈ ਵੀ ਵਿਅਕਤੀ ਆਰਮੀ, ਸੀ.ਆਰ.ਪੀ.ਐਫ.ਅਤੇ ਬੀ.ਐਸ.ਐਫ. ਆਦਿ ਫੋਰਸਾਂ ਦੀਆਂ ਵਰਦੀਆਂ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੇ ਵਹੀਕਲ/ਮੋਟਰ ਸਾਈਕਲਜ਼ ਦੀ ਵਰਤੋਂ ਨਹੀਂ ਕਰੇਗਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਪੈਟਰੋਲ ਪੰਪਾਂ ਅਤੇ ਬੈਂਕਾਂ ’ਤੇ ਸੀ.ਸੀ.ਟੀ.ਵੀ.ਕੈਮਰੇ ਲਗਾਉਣ ਅਤੇ ਇਨਾਂ ਕੈਮਰਿਆਂ ਵਿੱਚ ਸੱਤ ਦਿਨਾਂ ਦੀ ਰਿਕਾਰਡਿੰਗ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਕੂੜਾ ਕਰਕਟ ਆਦਿ ਨੂੰ ਖੁੱਲੇ ਵਿੱਚ ਅੱਗ ਲਗਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਉਪਰੋਕਤ ਇਹ ਸਾਰੇ ਹੁਕਮ 08.06.2021 ਤੱਕ ਲਾਗੂ ਰਹਿਣਗੇ

Jalandhar News

नशा मुद्दा- भार्गव कैंप में इस युवक ने किस किस को डाला परेशानी में देखें, Share Video

बस्ती दानिशमंदा श्मशान घाट में तोड़ा पुराना शिव मंदिर विरोध दल बल के साथ पहुंची पुलिस ( Share VIdeo )

Leave a Reply

Your email address will not be published. Required fields are marked *