ਮੰਡੀ ਦੇ ਪ੍ਰਵੇਸ਼ ਅਤੇ ਨਿਕਾਸ ਸਥਾਨਾਂ ‘ਤੇ ਸੈਂਪਲ ਇਕੱਤਰ ਕਰਨ ਲਈ ਟੀਮਾਂ ਤਾਇਨਾਤ

ਜਲੰਧਰ– ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਅੱਜ ਮਕਸੂਦਾਂ ਸਬਜ਼ੀ ਮੰਡੀ ਵਿਖੇ ਆਉਣ ਵਾਲੇ ਲੋਕਾਂ ਦੇ ਰੋਜ਼ਾਨਾ ਕੋਵਿਡ ਸੈਂਪਲ ਲੈਣ ਦੇ ਆਦੇਸ਼ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਮੰਡੀ ਦੇ ਪ੍ਰਵੇਸ਼ ਅਤੇ ਨਿਕਾਸ (ਬਾਹਰ ਜਾਣ ਤੇ ਅੰਦਰ ਆਉਣ ਵਾਲੇ) ਸਥਾਨਾਂ ‘ਤੇ 2 ਸੈਂਪਲਿੰਗ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਿਥੇ ਲੋਕਾਂ ਦੀ ਸਕਰੀਨਿੰਗ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਕਦਮ ਦਾ ਉਦੇਸ਼ ਮੰਡੀ ਵਿੱਚ ਦਾਖ਼ਲ ਹੋਣ ਵਾਲੇ ਹਰੇਕ ਵਿਅਕਤੀ ਦੀ ਜਾਂਚ ਅਤੇ ਵਾਇਰਸ ਨੂੰ ਕਾਬੂ ਹੇਠ ਰੱਖਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਵਿਕਰੇਤਾ, ਖਰੀਦਦਾਰ, ਕਮਿਸ਼ਨ ਏਜੰਟ ਅਤੇ ਪ੍ਰਚੂਨ ਵਿਕਰੇਤਾ ਸਮੇਤ ਲੋਕ ਰੋਜ਼ਾਨਾ ਇਕੱਠੇ ਹੁੰਦੇ ਹਨ ਅਤੇ ਇਹ ਫਲ ਅਤੇ ਸਬਜ਼ੀ ਵਿਕਰੇਤਾ ਵੱਖ-ਵੱਖ ਇਲਾਕਿਆਂ ਵਿੱਚ ਜਾਂਦੇ ਹਨ ਅਤੇ ਆਪਣੀਆਂ ਚੀਜ਼ਾਂ ਵੇਚਣ ਲਈ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਹਨ, ਇਸ ਲਈ ਇਨ੍ਹਾਂ ਦੀ ਟੈਸਟਿੰਗ ਬਹੁਤ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੰਡੀ ਵਿੱਚ ਕੋਵਿਡ ਸੈਂਪਲਿੰਗ ਰੋਜ਼ਾਨਾ ਸਵੇਰੇ 5 ਵਜੇ ਤੋਂ ਸਵੇਰੇ 11 ਵਜੇ ਤੱਕ ਕੀਤੀ ਜਾਵੇਗੀ।

Jalandhar News

नशा मुद्दा- भार्गव कैंप में इस युवक ने किस किस को डाला परेशानी में देखें, Share Video

बस्ती दानिशमंदा श्मशान घाट में तोड़ा पुराना शिव मंदिर विरोध दल बल के साथ पहुंची पुलिस ( Share VIdeo )

Leave a Reply

Your email address will not be published. Required fields are marked *